ਨਵੀਂ ਦਿੱਲੀ, 27 ਫਰਵਰੀ
ਅਟਾਰਨੀ ਜਨਰਲ ਕੇਕੇ ਵੇਣੂਗੋਪਾਲ ਨੇ ਸਾਬਕਾ ਚੀਫ ਜਸਟਿਸ ਅਤੇ ਰਾਜ ਸਭਾ ਮੈਂਬਰ ਰੰਜਨ ਗੋਗੋਈ ਖ਼ਿਲਾਫ਼ ਸੁਪਰੀਮ ਕੋਰਟ ਖ਼ਿਲਾਫ਼ ਕਥਿਤ ਟਿੱਪਣੀ ਲਈ ਮਾਨਹਾਨੀ ਕਾਰਵਾਈ ਸ਼ੁਰੂ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ। ਕਾਰਕੁਨ ਸਾਕੇਤ ਗੋਖਲੇ ਨੇ ਸਾਬਕਾ ਚੀਫ਼ ਜਸਟਿਸ ਦੇ ਕਥਿਤ ਬਿਆਨ ਲਈ ਉਨ੍ਹਾਂ ਖ਼ਿਲਾਫ਼ ਕੇਸ ਸ਼ੁਰੂ ਕਰਨ ਲਈ ਅਟਾਰਨੀ ਜਨਰਲ ਤੋਂ ਇਜਾਜ਼ਤ ਮੰਗੀ ਸੀ। ਸਾਬਕਾ ਚੀਫ ਜਸਟਿਸ ਨੇ ਇਕ ਸਮਾਗਮ ਵਿੱਚ ਕਥਿਤ ਤੌਰ ‘ਤੇ ਕਿਹਾ ਸੀ ਕਿ ਨਿਆਪਾਲਿਕਾ ਦੀ ਹਾਲਤ ਖਸਤਾ ਹੈ ਤੇ ਕਿਸੇ ਵਿਅਕਤੀ ਨੂੰ ਸਮੇਂ ਸਿਰ ਨਿਆਂ ਨਹੀਂ ਮਿਲਦਾ।