ਨਵੀਂ ਦਿੱਲੀ, 8 ਅਗਸਤ
ਭਾਰਤ ਦੇ ਚੀਫ਼ ਜਸਟਿਸ ਐਨ.ਵੀ. ਰਾਮੰਨਾ ਨੇ ਕਿਹਾ ਹੈ ਕਿ ਪੁਲੀਸ ਥਾਣਿਆਂ ਵਿਚ ਨਾ ਤਾਂ ਮਨੁੱਖੀ ਹੱਕ ਸੁਰੱਖਿਅਤ ਹਨ ਤੇ ਨਾ ਹੀ ਸਰੀਰਕ ਤੌਰ ’ਤੇ ਵਿਅਕਤੀ ਸੁਰੱਖਿਅਤ ਰਹਿ ਸਕਦਾ ਹੈ। ਇਨ੍ਹਾਂ ਦੋਵਾਂ ਨੂੰ ਥਾਣਿਆਂ ਵਿਚ ਖ਼ਤਰਾ ਸਭ ਤੋਂ ਵੱਧ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਕਈ ਵਾਰ ਤਾਂ ਰੱਜੇ-ਪੁੱਜਿਆਂ ਨੂੰ ਵੀ ਨਹੀਂ ਬਖ਼ਸ਼ਿਆ ਜਾਂਦਾ ਤੇ ਥਰਡ-ਡਿਗਰੀ ਵਿਹਾਰ ਕੀਤਾ ਜਾਂਦਾ ਹੈ। ਜਸਟਿਸ ਰਾਮੰਨਾ ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਇਕ ਸਮਾਗਮ ਵਿਚ ਮੁੱਖ ਭਾਸ਼ਣ ਦੇ ਰਹੇ ਸਨ। ਇਸ ਮੌਕੇ ‘ਵਿਜ਼ਨ ਐਂਡ ਮਿਸ਼ਨ ਸਟੇਟਮੈਂਟ’ ਤੇ ਅਥਾਰਿਟੀ ਦੀ ਮੋਬਾਈਲ ਐਪ ਲਾਂਚ ਕੀਤੀ ਗਈ।-ਏਜੰਸੀ