ਪਟਨਾ, 1 ਜੂਨ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਹੈ ਕਿ ਸਰਕਾਰ ਸਾਰੀਆਂ ਜਾਤਾਂ, ਭਾਈਚਾਰਿਆਂ ਦਾ ਸਮਾਜਿਕ-ਆਰਥਿਕ ਸਰਵੇਖਣ ਕਰਵਾਏਗੀ। ਮੁੱਖ ਮੰਤਰੀ ਨੇ ਇਹ ਐਲਾਨ ਜਾਤੀ ਅਧਾਰਤ ਜਨਗਣਨਾ ਮੁੱਦੇ ’ਤੇ ਚਰਚਾ ਲਈ ਪਟਨਾ ਦੇ ਸੰਵਾਦ ਹਾਲ ਵਿੱਚ ਅੱਜ ਸਰਬਪਾਰਟੀ ਮੀਟਿੰਗ ਤੋਂ ਬਾਅਦ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਵੀ ਹਾਜ਼ਰ ਸਨ।