ਨਵੀਂ ਦਿੱਲੀ, 2 ਦਸੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਖੇਤੀ ਕਾਨੂੰਨਾਂ ਨੂੰ ਰੋਕਣ ਲਈ ਕਈ ਮੌਕੇ ਸਨ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ। ਇਸ ਦੇ ਨਾਲ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਸਟੇਡੀਅਮਾਂ ਨੂੰ ਜੇਲ੍ਹ ਵਜੋਂ ਵਰਤਣ ਦੀ ਇਜਾਜ਼ਤ ਨਾ ਦੇਣ ਕਾਰਨ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਉਨ੍ਹਾਂ ਤੋਂ ਨਾਰਾਜ਼ ਹੈ।