ਨਵੀਂ ਦਿੱਲੀ, 11 ਅਪਰੈਲ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਐਤਵਾਰ ਨੂੰ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਨਿੱਜੀ ਸਹਾਇਕਾਂ ਨੂੰ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਵੱਲੋਂ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਪੁੱਛ ਪੜਤਾਲ ਲਈ ਤਲਬ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੰਜੀਵ ਪਾਂਡੇ ਅਤੇ ਕੁੰਦਨ ਨੂੰ ਬੰਬੇ ਹਾਈ ਕੋਰਟ ਦੇ ਆਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਮੁੱਢਲੀ ਜਾਂਚ ਦੇ ਹਿੱਸੇ ਵਜੋਂ ਸੀਬੀਆਈ ਦੀ ਟੀਮ ਦੇ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।