ਕੇਂਦਰ ਨੇ ਪੰਨੂ ਸਣੇ ਨੌਂ ਖ਼ਾਲਿਸਤਾਨੀਆਂ ਨੂੰ ਅਤਿਵਾਦੀ ਐਲਾਨਿਆ

* ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਲਾਈਆਂ

ਕੇਂਦਰ ਨੇ ਪੰਨੂ ਸਣੇ ਨੌਂ ਖ਼ਾਲਿਸਤਾਨੀਆਂ ਨੂੰ ਅਤਿਵਾਦੀ ਐਲਾਨਿਆ

ਨਵੀਂ ਦਿੱਲੀ, 1 ਜੁਲਾਈ

ਭਾਰਤ ਸਰਕਾਰ ਨੇ ਅੱਜ ਖ਼ਾਲਿਸਤਾਨ ਲਹਿਰ ਨਾਲ ਜੁੜੇ ਨੌਂ ਵਿਅਕਤੀਆਂ ਨੂੰ ਰਾਸ਼ਟਰ ਵਿਰੋਧੀ ਕਾਰਵਾਈਆਂ ਰਾਹੀਂ ਪੰਜਾਬ ਵਿੱਚ ਮੁੜ ਅਤਿਵਾਦ ਲਿਆਊਣ ਦੀਆਂ ਕੋਸ਼ਿਸ਼ਾਂ ਕਰਨ ਦੇ ਦੋਸ਼ ਹੇਠ ਅਤਿਵਾਦੀ ਐਲਾਨਿਆ ਹੈ। ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਨੇ ਵਿਦੇਸ਼ਾਂ ਵਿੱਚ ਵਸਦੇ ਇਨ੍ਹਾਂ ਵਿਅਕਤੀਆਂ ਨੂੰ ਸਰਹੱਦ ਪਾਰੋਂ ਹੁੰਦੇ ਦਹਿਸ਼ਤੀ ਕਾਰਿਆਂ ਵਿੱਚ ਸ਼ਮੂਲੀਅਤ ਕਾਰਨ ਇਨ੍ਹਾਂ ਖ਼ਿਲਾਫ਼ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਲਾ ਕੇ ਅਤਿਵਾਦੀ ਐਲਾਨਿਆ ਹੈ। ਅਤਿਵਾਦੀ ਐਲਾਨੇ ਵਿਅਕਤੀਆਂ ਵਿੱਚ ਅਮਰੀਕਾ ਦੀ ਗੈਰਕਾਨੂੰਨੀ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਮੁੱਖ ਮੈਂਬਰ ਗੁਰਪਤਵੰਤ ਸਿੰਘ ਪੰਨੂੰ, ਯੂਕੇ ਦੀ ਅਤਿਵਾਦੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁਖੀ ਪਰਮਜੀਤ ਸਿੰਘ ਅਤੇ ਕੈਨੇਡਾ ਦੀ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਜਰਮਨੀ ਦੀ ਅਤਿਵਾਦੀ ਜਥੇਬੰਦੀ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੁੱਖ ਮੈਂਬਰ ਭੁਪਿੰਦਰ ਸਿੰਘ ਭਿੰਦਾ ਅਤੇ ਗੁਰਮੀਤ ਸਿੰਘ ਬੱਗਾ, ਪਾਕਿਸਤਾਨ ਦੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁਖੀ ਵਧਾਵਾ ਸਿੰਘ ਬੱਬਰ, ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ, ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੁਖੀ ਰਣਜੀਤ ਸਿੰਘ ਅਤੇ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਸਿੰਘ ਨੂੰ ਅਤਿਵਾਦੀ ਐਲਾਨਿਆ ਗਿਆ ਹੈ।
-ਆਈਏਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All