ਨਵੀਂ ਦਿੱਲੀ, 18 ਅਕਤੂੁਬਰ
ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸਾਲ 2023-24 ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 110 ਰੁਪਏ ਦਾ ਵਾਧਾ ਕਰਕੇ 2,125 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਦੇ ਵਾਧੇ ਨੂੰ 5,450 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।