ਨਵੀਂ ਦਿੱਲੀ, 13 ਨਵੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਨੇ ਇਸ ਸਾਲ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨ ਵਾਲੇ ਛੇ ਰਾਜਾਂ ਲਈ 4382 ਕਰੋੜ ਰੁਪਏ ਦੀ ਵਿੱਤੀ ਇਮਦਾਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੰਡ ਪੱਛਮੀ ਬੰਗਾਲ, ਉੜੀਸਾ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ ਤੇ ਸਿੱਕਿਮ ਲਈ ਜਾਰੀ ਕੀਤੇ ਜਾਣਗੇ। ਚੱਕਰਵਾਤੀ ਤੂਫ਼ਾਨ, ਹੜ੍ਹਾਂ ਤੇ ਢਿੱਗਾਂ ਡਿੱਗਣ ਕਰਕੇ ਇਨ੍ਹਾਂ ਸੂਬਿਆਂ ’ਚ ਕਾਫ਼ੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਸੀ। -ਪੀਟੀਆਈ