ਨਵੀਂ ਦਿੱਲੀ, 24 ਫਰਵਰੀ
ਮਹਾਰਾਸ਼ਟਰ, ਕੇਰਲ, ਗੁਜਰਾਤ, ਪੰਜਾਬ, ਕਰਨਾਟਕ ਤੇ ਜੰਮੂ ਕਸ਼ਮੀਰ ਸਮੇਤ ਕਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਨੇ ਆਪਣੀਆਂ ਉੱਚ ਪੱਧਰੀ ਟੀਮਾਂ ਭੇਜੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਸਿਹਤ ਮੰਤਰਾਲੇ ਵਿਚ ਤਿੰਨ ਮੈਂਬਰੀ ਬਹੁ-ਵਿਸ਼ੇਸ਼ ਟੀਮ ਦੀ ਅਗਵਾਈ ਸੰਯੁਕਤ ਸਕੱਤਰ ਪੱਧਰ ਦੇ ਅਧਿਕਾਰੀ ਕਰ ਰਹੇ ਹਨ।