ਸਾਂਝੀ ਯੂਨੀਵਰਸਿਟੀ ਦਾਖਲਾ ਪ੍ਰੀਖਿਆ (ਸੀਯੂਈਟੀ) ਲਾਗੂੁ ਕਰਨ ਦੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ

ਝਾਰਖੰਡ ਦੇ ਰਾਜਪਾਲ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ

ਸਾਂਝੀ ਯੂਨੀਵਰਸਿਟੀ ਦਾਖਲਾ ਪ੍ਰੀਖਿਆ (ਸੀਯੂਈਟੀ) ਲਾਗੂੁ ਕਰਨ ਦੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ

ਰਾਂਚੀ, 21 ਮਈ

ਝਾਰਖੰਡ ਦੇ ਰਾਜਪਾਲ ਰਾਮੇਸ਼ ਬੈਸ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖ ਕੇ ਸਿੱਖਿਆ ਵਰ੍ਹੇ 2022-23 ਤੋਂ ਸਾਂਝੀ

ਰਾਜਪਾਲ ਰਾਮੇਸ਼ ਬੈਸ

ਯੂਨੀਵਰਸਿਟੀ ਦਾਖਲਾ ਪ੍ਰੀਖਿਆ (ਸੀਯੂਈਟੀ) ਲਾਗੂ ਕਰਨ ਦੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਇਹ ਜਾਣਕਾਰੀ ਅੱਜ ਅਧਿਕਾਰੀਆਂ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਰਾਜਪਾਲ ਰਾਮੇਸ਼ ਬੈਸ ਨੇ ਪੱਤਰ ਰਾਹੀਂ ਸੀਯੂਈਟੀ ਲਾਗੂ ਕਰਨ ਨਾਲ ਆਉਣ ਵਾਲੀਆਂ ਪ੍ਰੇਸ਼ਾਨੀਆਂ ਤੇ ਮੁਸ਼ਕਲਾਂ ਵੱਲ ਕੇਂਦਰੀ ਮੰਤਰੀ ਦਾ ਧਿਆਨ ਦਿਵਾਇਆ ਹੈ। ਉਨ੍ਹਾਂ ਲਿਖਿਆ, ‘‘ਸਮੱਸਿਆਂ ਨੂੰ ਦੇਖਦਿਆਂ ਇਸ ਸੈਸ਼ਨ ਤੋਂ ਯੂਨੀਵਰਸਿਟੀਆਂ ਵਿੱਚ ਅੰਡਰ-ਗਰੈਜੂਏਟ ਕੋਰਸਾਂ ਲਈ ਸੀਯੂਈਟੀ ਲਾਗੂ ਕਰਨਾ ਸੰਭਵ ਨਹੀਂ ਹੈ। ਇਸ ਕਰਕੇ ਇਸ ’ਤੇ ਮੁੜ ਗੌਰ ਕੀਤਾ ਜਾਵੇ।’’ ਰਾਜ ਭਵਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਕਿ ਸੀਯੂਈਟੀ ਪ੍ਰੀਖਿਆ ਲਈ ਅਪਲਾਈ ਕਰਨ ਦੀ ਆਖਰੀ ਤਰੀਕ 22 ਮਈ ਹੈ ਪਰ ਪ੍ਰੀਖਿਆ ਦੇ ਸਿਲੇਬਸ ਤੇ ਪ੍ਰੀਖਿਆ ਪੈਟਰਨ ਬਾਰੇ ਹਾਲੇ ਕੁਝ ਵੀ ਸ਼ਪੱਸ਼ਟ ਨਹੀਂ ਹੈ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All