ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੇਂਦਰ ਜੰਮੂ-ਕਸ਼ਮੀਰ ਦੀ ਤਰੱਕੀ ਲਈ ਮਿਲ ਕੇ ਕੰਮ ਕਰੇਗਾ: ਮੋਦੀ

ਨਵੀਂ ਦਿੱਲੀ, 16 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਉਮਰ ਅਬਦੁੱਲਾ ਨੂੰ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ਉਪਰੰਤ ਵਧਾਈ ਦਿੱਤੀ ਅਤੇ ਕਿਹਾ ਕਿ ਕੇਂਦਰ ਜੰਮੂ-ਕਸ਼ਮੀਰ ਦੀ ਤਰੱਕੀ ਲਈ ਉਨ੍ਹਾਂ(ਉਮਰ) ਅਤੇ ਉਨ੍ਹਾਂ ਦੀ ਟੀਮ ਨਾਲ ਮਿਲ...
Advertisement

ਨਵੀਂ ਦਿੱਲੀ, 16 ਅਕਤੂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਉਮਰ ਅਬਦੁੱਲਾ ਨੂੰ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ਉਪਰੰਤ ਵਧਾਈ ਦਿੱਤੀ ਅਤੇ ਕਿਹਾ ਕਿ ਕੇਂਦਰ ਜੰਮੂ-ਕਸ਼ਮੀਰ ਦੀ ਤਰੱਕੀ ਲਈ ਉਨ੍ਹਾਂ(ਉਮਰ) ਅਤੇ ਉਨ੍ਹਾਂ ਦੀ ਟੀਮ ਨਾਲ ਮਿਲ ਕੇ ਕੰਮ ਕਰੇਗਾ।

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਐਕਸ’ ’ਤੇ ਇੱਕ ਪੋਸਟ ਵਿੱਚ ਵਿਚ ਕਿਹਾ ‘‘ਸ਼੍ਰੀ ਉਮਰ ਅਬਦੁੱਲਾ ਜੀ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ। ਲੋਕਾਂ ਦੀ ਸੇਵਾ ਕਰਨ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਵਿੱਚ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ।’’ ਉਨ੍ਹਾਂ ਕਿਹਾ ਕਿ ਕੇਂਦਰ ਜੰਮੂ-ਕਸ਼ਮੀਰ ਦੀ ਤਰੱਕੀ ਲਈ ਉਨ੍ਹਾਂ ਦੀ ਟੀਮ ਨਾਲ ਮਿਲ ਕੇ ਕੰਮ ਕਰੇਗਾ।

ਬੁੱਧਵਾਰ ਨੂੰ ਉਪ ਰਾਜਪਾਲ ਮਨੋਜ ਸਿਨਹਾ ਨੇ ਅਬਦੁੱਲਾ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁਕਾਈ। ਇਸ ਦੌਰਾਨ ਪੰਜ ਮੰਤਰੀਆਂ ਸਕੀਨਾ ਮਸੂਦ (ਇਟੂ), ਜਾਵੇਦ ਡਾਰ, ਜਾਵੇਦ ਰਾਣਾ, ਸੁਰਿੰਦਰ ਚੌਧਰੀ ਅਤੇ ਸਤੀਸ਼ ਸ਼ਰਮਾ ਨੇ ਵੀ ਅਹੁਦੇ ਦੀ ਸਹੁੰ ਚੁੱਕੀ। -ਪੀਟੀਆਈ

Advertisement
Tags :
Jammu KashmirJammu Kashmir ElectionsModiOmar AbdullahPM ModiPrime Minister Narendra Modi