ਨਵੀਂ ਦਿੱਲੀ, 8 ਜੂਨ
ਕੇਂਦਰ ਸਰਕਾਰ ਵੱਲੋਂ ਕੋਵੀਸ਼ੀਲਡ ਅਤੇ ਕੋਵੈਕਸੀਨ ਦੀਆਂ 44 ਕਰੋੜ ਡੋਜ਼ਾਂ ਦਾ ਆਰਡਰ ਦੇ ਦਿੱਤਾ ਗਿਆ ਹੈ। ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਕੇਂਦਰ ਵੱਲੋਂ ਸੂਬਿਆਂ ਦਾ ਵੈਕਸੀਨ ਕੋਟਾ ਵੀ ਖ਼ੁਦ ਖਰੀਦਿਆ ਜਾਵੇਗਾ ਤੇ 18 ਸਾਲ ਤੋਂ ਉੱਪਰ ਦੇ ਸਾਰੇ ਵਿਅਕਤੀਆਂ ਦੇ ਟੀਕਾਕਰਨ ਲਈ ਸੂਬਾ ਸਰਕਾਰਾਂ ਨੂੰ ਮੁਫ਼ਤ ਵੈਕਸੀਨ ਮੁਹੱਈਆ ਕਰਵਾਈ ਜਾਵੇਗੀ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਕੋਵਿਡ- 19 ਵੈਕਸੀਨ ਦੀਆਂ ਇਹ 44 ਕਰੋੜ ਡੋਜ਼ਾਂ ਇਨ੍ਹਾਂ ਦੇ ਨਿਰਮਾਤਾਵਾਂ ਵੱਲੋਂ ਅਗਸਤ ਤੇ ਦਸੰਬਰ 2021 ਦਰਮਿਆਨ ਦੇ ਦਿੱਤੀਆਂ ਜਾਣਗੀਆਂ।-ਪੀਟੀਆਈ