ਨਵੀਂ ਦਿੱਲੀ, 5 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਮਨਾਉਣ ਦੀ ਯੋਜਨਾਵਾਂ ਤਹਿਤ ਸਰਕਾਰ ਟਰਾਂਸਜੈਂਡਰ ਅਤੇ 50 ਸਾਲ ਤੋਂ ਵੱਧ ਉਮਰ ਦੀਆਂ ਉਨ੍ਹਾਂ ਔਰਤਾਂ ਦੀ ਸਜ਼ਾ ਨੂੰ ਪੜਾਅਵਾਰ ਖਤਮ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਨ੍ਹਾਂ ਦਾ ਵਿਵਹਾਰ ਠੀਕ ਹੈ। ਸਰਕਾਰ 60 ਸਾਲ ਤੋਂ ਵੱਧ ਉਮਰ ਦੇ ਪੁਰਸ਼ ਕੈਦੀਆਂ ਅਤੇ ਅੱਧੀ ਤੋਂ ਵੱਧ ਸਜ਼ਾ ਪੂਰੀ ਕਰ ਚੁੱਕੇ ਅਪਾਹਜ ਕੈਦੀਆਂ ਨੂੰ ਵੀ ਇਸ ਸਕੀਮ ਦਾ ਲਾਭ ਦੇਵੇਗੀ। ਜਿਹੜੇ ਗਰੀਬ ਕੈਦੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਪੈਸੇ ਦੀ ਘਾਟ ਕਾਰਨ ਜੁਰਮਾਨੇ ਦੀ ਅਦਾਇਗੀ ਨਾ ਹੋਣ ਕਾਰਨ ਜੇਲ੍ਹ ਵਿੱਚ ਹਨ, ਉਨ੍ਹਾਂ ਨੂੰ ਵੀ ਜੁਰਮਾਨੇ ਤੋਂ ਛੋਟ ਦਾ ਲਾਭ ਦਿੱਤਾ ਜਾਵੇਗਾ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਹ ਸਕੀਮ ਉਨ੍ਹਾਂ ਕੈਦੀਆਂ ‘ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੂੰ ਮੌਤ ਜਾਂ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਹੈ, ਜਾਂ ਜਿਨ੍ਹਾਂ ‘ਤੇ ਬਲਾਤਕਾਰ, ਅਤਿਵਾਦ, ਦਾਜ ਹੱਤਿਆ ਅਤੇ ਮਨੀ ਲਾਂਡਰਿੰਗ ਦੇ ਦੋਸ਼ ਹਨ।