ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਨਵੀਂ ਦਿੱਲੀ, 19 ਦਸੰਬਰ
ਨੌਜਵਾਨਾਂ ਵਿੱਚ ਨਸ਼ਿਆਂ ਦੇ ਵਧਦੇ ਰੁਝਾਨ ਉੱਤੇ ਚਿੰਤਾ ਜਤਾਉਂਦਿਆਂ ਭਾਰਤ ਦੇ ਚੀਫ ਜਸਟਿਸ ਐੱਨ. ਵੀ. ਰਮੰਨਾ ਨੇ ਐਤਵਾਰ ਨੂੰ ਨੌਜਵਾਨ ਪੀੜ੍ਹੀ ਨੂੰ ਸੁਨੇਹਾ ਦਿੱਤਾ ਕਿ ਉਹ ਨਸ਼ੀਲੀਆਂ ਵਸਤਾਂ ਤੋਂ ਨਾਤਾ ਤੋੜ ਲੈਣ। ਹੈਦਰਾਬਾਦ ਵਿੱਚ ਨਾਲਸਰ ਯੂਨੀਵਰਸਿਟੀ ਦੀ ਸਾਲਾਨਾ ਕਾਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਜਸਟਿਸ ਰਮੰਨਾ ਨੇ ਕਿਹਾ ਕਿ ਨੌਜਵਾਨਾਂ ਦੀ ਮਾਨਸਿਕ ਤੇ ਸਰੀਰਕ ਸਿਹਤ ਉਨ੍ਹਾਂ ਦੇ ਆਪਣੇ ਹੱਥ ਵਿੱਚ ਹੈ ਤੇ ਦੇਸ਼ ਦਾ ਵਿਕਾਸ ਤਾਂ ਸੰਭਵ ਹੈ ਜੇਕਰ ਨੌਜਵਾਨ ਪੀੜ੍ਹੀ ਤਾਕਤਵਰ ਤੇ ਸਿਹਤਮੰਦ ਹੋਵੇਗੀ।