ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ 17 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲੀਸ ਮੁਲਾਜ਼ਮਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤੀ ਹੈ। ਸ੍ਰੀ ਮਾਨ ਨੇ ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ’ਚ ਪੁਲੀਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਤੇ ਪੀੜਤ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਵਿੱਚੋਂ ਇਕ-ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ-ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਜਾਵੇਗੀ।