ਨਵੀਂ ਦਿੱਲੀ, 26 ਮਈ
ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਨੇ ਅੱਜ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਸਿੱਧਾਰਮਈਆ 10 ਜਨਪਥ ਸਥਿਤ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੇ ਅਤੇ ਦੋਵਾਂ ਪ੍ਰਮੁੱਖ ਕਾਂਗਰਸ ਨੇਤਾਵਾਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਆਪਣੇ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਪਾਰਟੀ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਲਈ ਇਨ੍ਹੀਂ ਦਿਨੀਂ ਦਿੱਲੀ ਦੇ ਦੌਰੇ 'ਤੇ ਹਨ।
ਕਾਂਗਰਸੀ ਲੀਡਰਸ਼ਿਪ ਨੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਨਾਲ ਵੀਰਵਾਰ ਨੂੰ ਵਿਸਥਾਰ ਨਾਲ ਗੱਲਬਾਤ ਕੀਤੀ। ਸੂਤਰਾਂ ਨੇ ਦੱਸਿਆ ਕਿ ਕਰਨਾਟਕ ਮੰਤਰੀ ਮੰਡਲ ਵਿੱਚ ਕਰੀਬ 20 ਹੋਰ ਮੰਤਰੀਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਰਾਜ ਮੰਤਰੀ ਮੰਡਲ ਨੂੰ ਅੰਤਿਮ ਰੂਪ ਦਿੱਤੇ ਜਾਣ ਤੋਂ ਪਹਿਲਾਂ ਚਰਚਾ ਦਾ ਇੱਕ ਹੋਰ ਦੌਰ ਹੋਵੇਗਾ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ