ਤਿਰੂਵਨੰਤਪੁਰਮ: ਕਰੋਨਾਵਾਇਰਸ ਪਾਜ਼ੇਟਿਵ ਪਾਏ ਗਏ ਮਲਾਪੁਰਮ ਦੇ ਜ਼ਿਲ੍ਹਾ ਕਲੈਕਟਰ ਦੇ ਸਿੱਧਾ ਸੰਪਰਕ ਵਿੱਚ ਆਏ ਕੇਰਲਾ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਅਤੇ ਤਿੰਨ ਹੋਰ ਮੰਤਰੀਆਂ ਨੇ ਸ਼ੁੱਕਰਵਾਰ ਨੂੰ ਇਹਤਿਆਤ ਵਜੋਂ ਆਪਣੇ-ਆਪ ਨੂੰ ਏਕਾਂਤਵਾਸ ਕਰ ਲਿਆ ਹੈ। ਇਸੇ ਦੌਰਾਨ ਦੇਰ ਸ਼ਾਮ ਮੁੱਖ ਮੰਤਰੀ ਦੀ ਕਰੋਨਾਵਾਇਰਸ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਅੱਜ ਕਲੈਕਟਰ, ਡਿਪਟੀ ਕਲੈਕਟਰ ਅਤੇ ਐੱਸਪੀ ਸਣੇ 20 ਜਣੇ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਅਧਿਕਾਰੀਆਂ ਦੇ ਸੰਪਰਕ ਵਿੱਚ ਆਏ ਵਿਜਯਨ ਅਤੇ ਤਿੰਨ ਮੰਤਰੀਆਂ ਨੇ ਆਪਣੇ-ਆਪ ਨੂੰ ਏਕਾਂਤਵਾਸ ਕਰ ਲਿਆ ਹੈ। -ਪੀਟੀਆਈ