ਪਟਨਾ, 14 ਜਨਵਰੀ
ਤਖਤ ਪਟਨਾ ਸਾਹਿਬ ਗੁਰਦੁਆਰੇ ਦਾ ਮੁੱਖ ਗ੍ਰੰਥੀ ਆਪਣੇ ਘਰ ਵਿਚ ਜ਼ਖ਼ਮੀ ਹਾਲਤ ਵਿਚ ਮਿਲਿਆ। ਥਾਣਾ ਮੁਖੀ ਗੌਰੀ ਸ਼ੰਕਰ ਨੇ ਦੱਸਿਆ ਕਿ ਭਾਈ ਰਾਜਿੰਦਰ ਸਿੰਘ ਦੀ ਗਰਦਨ ’ਤੇ ਗੰਭੀਰ ਸੱਟਾਂ ਸਨ। ਗ੍ਰੰਥੀ ਸਿੰਘ ਦੇ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲੈ ਗਏ ਅਤੇ ਉੱਥੋਂ ਉਸ ਨੂੰ ਪਟਨਾ ਮੈਡੀਕਲ ਕਾਲਜ ਹਸਪਤਾਲ ਰੈਫਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਨੇ ਅਜੇ ਤੱਕ ਕੋਈ ਜਾਂਚ ਸ਼ੁਰੂ ਨਹੀਂ ਕੀਤੀ ਕਿਉਂਕਿ ਇਸ ਸਬੰਧ ਵਿੱਚ ਉਸ ਦੇ ਪਰਿਵਾਰ ਵੱਲੋਂ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ। ਭਾਈ ਰਾਜਿੰਦਰ ਸਿੰਘ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ ਸੀ। ਏਜੰਸੀ ਵਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨਾਲ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸੇ ਨੇ ਵੀ ਇਸ ਸਬੰਧੀ ਜਵਾਬ ਨਹੀਂ ਦਿੱਤਾ।-ਪੀਟੀਆਈ