ਨਵੀਂ ਦਿੱਲੀ: ਚੀਫ਼ ਜਸਟਿਸ ਐੱਨ.ਵੀ. ਰਾਮੰਨਾ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਕੌਲੀਜੀਅਮ ਨੇ 21 ਜੁਡੀਸ਼ੀਅਲ ਅਧਿਕਾਰੀਆਂ ਨੂੰ ਵੱਖ-ਵੱਖ ਹਾਈ ਕੋਰਟਾਂ ਵਿਚ ਜੱਜ ਨਿਯੁਕਤ ਕੀਤੇ ਜਾਣ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੌਲੀਜੀਅਮ ਵਿਚ ਜਸਟਿਸ ਯੂਯੂ ਲਲਿਤ ਤੇ ਏ.ਐਮ. ਖਾਨਵਿਲਕਰ ਵੀ ਸ਼ਾਮਲ ਹਨ। ਉਨ੍ਹਾਂ ਸੱਤ ਅਧਿਕਾਰੀਆਂ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ’ਚ ਜੱਜ ਨਿਯੁਕਤ ਕੀਤੇ ਜਾਣ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤੋਂ ਇਲਾਵਾ ਅਲਾਹਾਬਾਦ ਹਾਈ ਕੋਰਟ ਲਈ ਵੀ ਨੌਂ ਜੁਡੀਸ਼ੀਅਲ ਅਧਿਕਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੌਲੀਜੀਅਮ ਦੀ 19 ਜੁਲਾਈ ਨੂੰ ਹੋਈ ਮੀਟਿੰਗ ’ਚ ਕਰਨਾਟਕ ਹਾਈ ਕੋਰਟ ਵਿਚ ਜੱਜਾਂ ਵਜੋਂ ਪੰਜ ਅਧਿਕਾਰੀਆਂ ਦੇ ਨਾਵਾਂ ਨੂੰ ਪ੍ਰਵਾਨਗੀ ਮਿਲੀ ਹੈ। -ਪੀਟੀਆਈ