ਮੁੰਬਈ, 15 ਦਸੰਬਰ
ਮਹਾਰਾਸ਼ਟਰ ਵਿਧਾਨ ਸਭਾ ਨੇ ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਅਤੇ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦੇ ਨੋਟਿਸਾਂ ’ਤੇ ਰਿਪੋਰਟ ਦੇਣ ਲਈ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਅੱਜ ਹੋਰ ਸਮਾਂ ਦਿੱਤਾ ਹੈ। ਕਮੇਟੀ ਨੂੰ ਵਿਧਾਨ ਸਭਾ ਦੇ ਅਗਲੇ ਸੈਸ਼ਨ ਦੇ ਆਖਰੀ ਦਿਨ ਤੱਕ ਦਾ ਸਮਾਂ ਦਿੱਤਾ ਗਿਆ ਹੈ। ਵਿਧਾਨ ਪਰਿਸ਼ਦ ’ਚ ਵਿਰੋਧੀ ਧਿਰ ਦੇ ਆਗੂ ਪ੍ਰਵੀਨ ਦਾਰੇਕਰ ਨੇ ਸਮਾਂ ਵਧਾਉਣ ਦੀ ਤਜਵੀਜ਼ ਦਾ ਵਿਰੋਧ ਕੀਤਾ ਪਰ ਸੱਤਾ ’ਤੇ ਕਾਬਜ਼ ਕਾਂਗਰਸ ਦੇ ਐੱਮਐੱਲਸੀ ਅਸ਼ੋਕ ਉਰਫ਼ ਭਾਈ ਜਗਤਾਪ ਨੇ ਇਸ ਦੀ ਹਮਾਇਤ ਕੀਤੀ। ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਦੇ ਵਿਧਾਇਕ ਪ੍ਰਤਾਪ ਸਰਨਾਇਕ ਨੇ ਸੱਤ ਸਤੰਬਰ ਨੂੰ ਗੋਸਵਾਮੀ ਤੇ ਕੰਗਨਾ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਕਰਨ ਸਬੰਧੀ ਨੋਟਿਸ ਜਮ੍ਹਾਂ ਕਰਵਾਏ ਸਨ। -ਪੀਟੀਆਈ