ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੰਮੂ-ਕਸ਼ਮੀਰ ਦੇ ਨੌਜਵਾਨਾਂ ਦਾ ਜਮਹੂਰੀਅਤ ਵਿੱਚ ਭਰੋਸਾ ਬਹਾਲ ਹੋਇਆ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਸਟੇਡੀਅਮ ਵਿਚ ਚੋਣ ਰੈਲੀ; ਜੰਮੂ-ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਕਰਨ ਦਾ ਵਾਅਦਾ ਦੁਹਰਾਇਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਸ੍ਰੀਨਗਰ ਵਿਚ ਜੰਮੂ-ਕਸ਼ਮੀਰ ਚੋਣਾਂ ਸਬੰਧੀ ਇਕ ਰੈਲੀ ਵਿਚ ਹਿੱਸਾ ਲੈਂਦੇ ਹੋਏ। -ਫੋਟੋ: ਪੀਟੀਆਈ
Advertisement

ਸ੍ਰੀਨਗਰ, 19 ਸਤੰਬਰ

Jammu & Kashmir elections: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੇ ਨੌਜਵਾਨਾਂ ਦਾ ਲੋਕਤੰਤਰ ਵਿਚ ਭਰੋਸਾ ਬਹਾਲ ਹੋਇਆ ਹੈ ਅਤੇ ਉਹ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਦੀ ਵੋਟ ਤਬਦੀਲੀ ਲਿਆ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਸ਼ਕਤੀਕਰਨ ਦੀ ਦਿਸ਼ਾ ਵਿਚ ਪਹਿਲਾ ਕਦਮ ਹੈ।

Advertisement

ਮੋਦੀ ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਸਟੇਡੀਅਮ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਜੰਮੂ-ਕਸ਼ਮੀਰ ਦਾ ਰਾਜ ਦਾ ਰੁਤਬਾ ਬਹਾਲ ਕਰਨ ਦਾ ਵਾਅਦਾ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ, ‘‘ਜੰਮੂ ਅਤੇ ਕਸ਼ਮੀਰ ਦਾ ਨੌਜਵਾਨ ਹੁਣ ਲਾਚਾਰ ਨਹੀਂ ਰਿਹਾ। ਹੁਣ ਉਹ ਮੋਦੀ ਸਰਕਾਰ ਦੇ ਤਹਿਤ ਤਾਕਤਵਰ ਹੋ ਰਿਹਾ ਹੈ। ਮੈਨੂੰ ਖ਼ੁਸ਼ੀ ਹੈ ਕਿ ਜੰਮੂ-ਕਸ਼ਮੀਰ ਭਾਜਪਾ ਨੇ ਨੌਜਵਾਨਾਂ ਦੇ ਸ਼ਕਤੀਕਰਨ ਲਈ ਵੱਡੇ-ਵੱਡੇ ਐਲਾਨ ਕੀਤੇ ਹਨ, ਭਾਵੇਂ ਇਹ ਹੁਨਰ ਵਿਕਾਸ ਹੋਵੇ ਜਾਂ ਬਿਨਾਂ ਕਿਸੇ ਹੇਰਾਫੇਰੀ ਤੋਂ ਨੌਕਰੀਆਂ ਮੁਹੱਈਆ ਕਰਾਉਣਾ ਹੋਵੇ, ਭਾਜਪਾ ਸਭ ਕੁਝ ਕਰੇਗੀ।’’

ਕਾਂਗਰਸ, ਨੈਸ਼ਨਲ ਕਾਨਫਰੰਸ ਅਤੇ ਪੀਡੀਪੀ ਉਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨ ਪਾਰਟੀਆਂ ਅਤੇ ਪਰਿਵਾਰਾਂ ਨੇ ਆਪਣੇ ਹਿੱਤਾਂ ਲਈ ਜਮਹੂਰੀਅਤ ਅਤੇ  ਕਸ਼ਮੀਰੀਅਤ ਨੂੰ ‘ਦਰੜਿਆ’ ਹੈ। -ਪੀਟੀਆਈ

Advertisement
Show comments