ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਾਇਨਾਡ ਦੇ ਕਾਂਗਰਸ ਆਗੂਆਂ ਨੇ ਪ੍ਰਿਯੰਕਾ ਨੂੰ ਚੋਣ ਪ੍ਰਮਾਣ ਪੱਤਰ ਸੌਂਪਿਆ

ਲੋਕ ਸਭਾ ਮੈਂਬਰ ਵਜੋਂ ਅੱਜ ਚੁੱਕ ਸਕਦੇ ਨੇ ਸਹੁੰ
ਪ੍ਰਿਯੰਕਾ ਗਾਂਧੀ ਨੂੰ ਚੋਣ ਪ੍ਰਮਾਣ ਪੱਤਰ ਸੌਂਪਦੇ ਹੋਏ ਵਾਇਨਾਡ ਦੇ ਕਾਂਗਰਸੀ ਆਗੂ। ਨਾਲ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਹਨ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 27 ਨਵੰਬਰ

ਵਾਇਨਾਡ ਦੇ ਕਾਂਗਰਸ ਆਗੂਆਂ ਨੇ ਅੱਜ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਲੋਕ ਸਭਾ ਜ਼ਿਮਨੀ ਚੋਣ ਦਾ ਪ੍ਰਮਾਣ ਪੱਤਰ ਸੌਂਪਿਆ। ਇਸ ਮੌਕੇ ਰਾਹੁਲ ਗਾਂਧੀ ਵੀ ਮੌਜੂਦ ਸਨ। ਸੂਤਰਾਂ ਅਨੁਸਾਰ ਪ੍ਰਿਯੰਕਾ ਭਲਕੇ ਵੀਰਵਾਰ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕ ਸਕਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਜਿੱਤ ਦਾ ਪ੍ਰਮਾਣ ਪੱਤਰ ਮਿਲਣ ਤੋਂ ਬਾਅਦ ਪ੍ਰਿਯੰਕਾ ਨੇ ਵਾਇਨਾਡ ਦੇ ਲੋਕਾਂ ਦੇ ਭਾਰੀ ਸਮਰਥਨ ਅਤੇ ਭਰੋਸੇ ਲਈ ਧੰਨਵਾਦ ਕੀਤਾ ਅਤੇ ਨਾਲ ਹੀ ਚੋਣ ਦੌਰਾਨ ਕਾਂਗਰਸ ਆਗੂਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਇਸ ਦੌਰਾਨ ਰਾਹੁਲ ਨੇ ਪ੍ਰਿਯੰਕਾ ਨੂੰ ਮਠਿਆਈ ਵੀ ਖਵਾਈ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਿਯੰਕਾ ਨੇ ਆਗੂਆਂ ਨਾਲ ਸਥਾਨਕ ਸਮੱਸਿਆਵਾਂ ਦੂਰ ਕਰਨ ਅਤੇ ਵਾਇਨਾਡ ਦੇ ਵਿਕਾਸ ਤੇ ਭਲਾਈ ਲਈ ਕੰਮ ਕਰਨ ਬਾਰੇ ਵਿਚਾਰ-ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਪ੍ਰਿਯੰਕਾ ਨੇ 4.1 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਵਾਇਨਾਡ ਜ਼ਿਮਨੀ ਚੋਣ ਜਿੱਤੀ ਹੈ। -ਪੀਟੀਆਈ

Advertisement

‘ਬੰਗਲਾਦੇਸ਼ ਵਿੱਚ ਹਿੰਦੂਆਂ ਖ਼ਿਲਾਫ਼ ਹਿੰਸਾ ਮਾਮਲੇ ’ਚ ਦਖ਼ਲ ਦੇਵੇ ਸਰਕਾਰ’

ਨਵੀਂ ਦਿੱਲੀ:

ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੰਗਲਾਦੇਸ਼ ਵਿੱਚ ਹਿੰਦੂ ਆਗੂ ਚਿਨਮਯ ਕ੍ਰਿਸ਼ਨ ਦਾਸ ਦੀ ਗ੍ਰਿਫ਼ਤਾਰੀ ’ਤੇ ਅੱਜ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਭਾਰਤ ਸਰਕਾਰ ਨੂੰ ਦਖ਼ਲ ਦੇਣਾ ਚਾਹੀਦਾ ਹੈ ਅਤੇ ਉੱਥੋਂ ਦੀ ਸਰਕਾਰ ਕੋਲ ਘੱਟ ਗਿਣਤੀਆਂ ਦੀ ਸੁਰੱਖਿਆ ਦਾ ਮੁੱਦਾ ਚੁੱਕਣਾ ਚਾਹੀਦਾ ਹੈ। ਬੰਗਲਾਦੇਸ਼ ਪੁਲੀਸ ਨੇ ਸੋਮਵਾਰ ਨੂੰ ਢਾਕਾ ਦੇ ਹਜ਼ਰਤ ਸ਼ਾਹਜਲਾਲ ਕੌਮਾਂਤਰੀ ਹਵਾਈ ਅੱਡਾ ਖੇਤਰ ਤੋਂ ਹਿੰਦੂ ਗਰੁੱਪ ‘ਸਮਿਤੀ ਸਨਾਤਨੀ ਜੋਤ’ ਦੇ ਆਗੂ ਦਾਸ ਨੂੰ ਗ੍ਰਿਫ਼ਤਾਰ ਕੀਤਾ ਸੀ। ਬੰਗਲਾਦੇਸ਼ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਦਾਸ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਉਸ ਨੂੰ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਸੀ। -ਪੀਟੀਆਈ

Advertisement
Show comments