ਮੁੰਬਈ, 30 ਨਵੰਬਰ
ਮਹਾਰਾਸ਼ਟਰ ਸਰਕਾਰ ਨੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਤੇ ਬਰਖਾਸਤ ਪੁਲੀਸ ਅਧਿਕਾਰੀ ਸਚਿਨ ਵਾਜ਼ੇ ਦਰਮਿਆਨ ਮੁਲਾਕਾਤ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਨ੍ਹਾਂ ਦੋਵਾਂ ਦੀ 29 ਨਵੰਬਰ ਨੂੰ ਉਦੋਂ ਮੁਲਾਕਾਤ ਹੋਈ ਸੀ ਜਦੋਂ ਪਰਮਬੀਰ ਚਾਂਦੀਵਾਲ ਜਾਂਚ ਕਮਿਸ਼ਨ ਕੋਲ ਪੇਸ਼ ਹੋਏ ਸਨ। ਦੱਸਣਯੋਗ ਹੈ ਕਿ ਪਰਮਬੀਰ ਤੇ ਵਾਜ਼ੇ ਮੁੰਬਈ ਵਿਚ ਨਾਜਾਇਜ਼ ਵਸੂਲੀ ਦੇ ਮਾਮਲੇ ਵਿਚ ਮੁਲਜ਼ਮ ਹਨ। ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੇ ਕਿਹਾ ਕਿ ਵਾਜ਼ੇ ਇਸ ਵੇਲੇ ਨਿਆਂਇਕ ਹਿਰਾਸਤ ਵਿਚ ਹਨ ਤੇ ਨਿਯਮਾਂ ਅਨੁਸਾਰ ਉਹ ਕਿਸੇ ਨੂੰ ਮਿਲ ਨਹੀਂ ਸਕਦਾ। ਉਨ੍ਹਾਂ ਪੁਲੀਸ ਕਮਿਸ਼ਨਰ ਹੇਮੰਤ ਨਾਗਰਾਲੇ ਨੂੰ ਜਾਂਚ ਦੇ ਹੁਕਮ ਦਿੱਤੇ ਹਨ।