ਮੋਦੀ ਦੀ ਅਗਵਾਈ ਹੇਠ ਦੇਸ਼ ਦਾ ਵਿਕਾਸ ਹੋਇਆ: ਸ਼ਾਹ
ਮਹਿਸਾਨਾ (ਗੁਜਰਾਤ), 4 ਜੁਲਾਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਦੇਸ਼ ਦੀ ਵਿਕਾਸ ਗਤੀ ਵਿੱਚ ਤੇਜ਼ੀ ਆਈ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਆਪ੍ਰੇਟਿਵ ਸੁਸਾਇਟੀਆਂ, ਕਾਰਪੋਰੇਸ਼ਨਾਂ, ਗੈਰ-ਸਰਕਾਰੀ ਸੰਸਥਾਵਾਂ ਤੇ ਆਮ ਲੋਕਾਂ ਨੂੰ...
Advertisement
ਮਹਿਸਾਨਾ (ਗੁਜਰਾਤ), 4 ਜੁਲਾਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਦੇਸ਼ ਦੀ ਵਿਕਾਸ ਗਤੀ ਵਿੱਚ ਤੇਜ਼ੀ ਆਈ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਆਪ੍ਰੇਟਿਵ ਸੁਸਾਇਟੀਆਂ, ਕਾਰਪੋਰੇਸ਼ਨਾਂ, ਗੈਰ-ਸਰਕਾਰੀ ਸੰਸਥਾਵਾਂ ਤੇ ਆਮ ਲੋਕਾਂ ਨੂੰ ਵਿਕਾਸ ਕਾਰਜਾਂ ਨਾਲ ਜੋੜਿਆ ਹੈ। ਉਹ ਉੱਤਰੀ ਗੁਜਰਾਤ ਦੇ ਮਹਿਸਾਨਾ ਜ਼ਿਲ੍ਹੇ ਦੇ ਪਿੰਡ ਬੋਰਿਆਵੀ ਵਿੱਚ ਬਣਨ ਵਾਲੇ ਸੈਨਿਕ ਸਕੂਲ ਦੀ ਨੀਂਹ ਪੱਥਰ ਰਸਮ ਮਗਰੋਂ ਹਾਜ਼ਰ ਲੋਕਾਂ ਨੂੰ ਵਰਚੁਅਲੀ ਸੰਬੋਧਨ ਕਰ ਰਹੇ ਸਨ। ਇਹ ਸਕੂਲ ਪਬਲਿਕ-ਪ੍ਰਾਈਵੇਟ ਭਾਈਵਾਲੀ (ਪੀਪੀਪੀ) ਤਹਿਤ ੳੁਸਾਰਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਸੌ ਅਜਿਹੇ ਸਕੂਲ ਪੀਪੀਪੀ ਯੋਜਨਾ ਤਹਿਤ ਉਸਾਰਨ ਦਾ ਫੈਸਲਾ ਕੀਤਾ ਹੈ ਤੇ ਮਹਿਸਾਨਾ ਜ਼ਿਲ੍ਹੇ ਵਿੱਚ ਉਸਾਰਿਆ ਜਾਣ ਵਾਲਾ ਮੋਤੀਭਾਈ ਚੌਧਰੀ ਸਾਗਰ ਸੈਨਿਕ ਸਕੂਲ ਇਸੇ ਲੜੀ ਤਹਿਤ 20ਵਾਂ ਸਕੂਲ ਹੈ ਜਿਸ ਵਿੱਚ ਵਿਦਿਆਰਥੀਆਂ ਨੂੰ ਹਥਿਆਰਬੰਦ ਫੌਜਾਂ ਵਿੱਚ ਭਰਤੀ ਲਈ ਸਿੱਖਿਆ ਦਿੱਤੀ ਜਾਵੇਗੀ। -ਪੀਟੀਆਈ
Advertisement
Advertisement