ਨਵੀਂ ਦਿੱਲੀ, 2 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 152ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਲੋਕਾਂ ਨੂੰ ਬਾਪੂ ਨੂੰ ਸ਼ਰਧਾਂਜਲੀ ਵਜੋਂ ਖਾਦੀ ਅਤੇ ਦਸਤਕਾਰੀ ਉਤਪਾਦ ਖਰੀਦਣ ਦੀ ਅਪੀਲ ਕੀਤੀ। ਉਨ੍ਹਾਂ ਨੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਵੀ 2 ਅਕਤੂਬਰ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਸਾਦਗੀ ਅਤੇ ਫੈਸਲੇ ਲੈਣ ਦੀ ਸਮਰਥਾ ਲਈ ਦੇਸ਼ ਭਰ ਵਿੱਚ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ। ਇਸ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ ਸਣੇ ਹੋਰ ਨੇਤਾਵਾਂ ਨੇ ਮਹਾਤਮਾ ਗਾਂਧੀ ਤੇ ਸ਼ਾਸਤਰੀ ਨੂੰ ਸ਼ਰਧਾਂਜਲੀਆਂ ਦਿੱਤੀਆ। ਇਸ ਦੇ ਨਾਲ ਸੰਸਦ ਭਵਨ ਦੇ ਕੇਂਦਰੀ ਹਾਲ ਵਿੱਚ ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਓਮ ਬਿਰਲਾ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਹੋਰ ਨੇਤਾਵਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਦਿੱਤੀਆਂ।