
ਨਵੀਂ ਦਿੱਲੀ, 26 ਮਈ
ਇਥੋ ਦੀ ਅਦਾਲਤ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਤਿੰਨ ਸਾਲ ਦੀ ਵੈਧਤਾ ਵਾਲਾ ਪਾਸਪੋਰਟ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ ਤੇ ਇਸ ਲਈ ਇਤਰਾਜ਼ ਨਹੀਂ ਸਰਟੀਫਿਕੇਟ ਦੇ ਦਿੱਤਾ। ਗੁਜਰਾਤ ਦੇ ਸੂਰਤ ਦੀ ਅਦਾਲਤ ਵੱਲੋਂ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਰਾਹੁਲ ਨੇ ਡਿਪਲੋਮੈਟਿਕ ਯਾਤਰਾ ਦਸਤਾਵੇਜ਼ ਵਾਪਸ ਕਰ ਦਿੱਤੇ ਸਨ। ਨੈਸ਼ਨਲ ਹੈਰਾਲਡ ਮਾਮਲੇ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਮੁਲਜ਼ਮ ਹਨ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਸੁਬਰਾਮਨੀਅਨ ਸਵਾਮੀ ਸ਼ਿਕਾਇਤਕਰਤਾ ਹਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ