ਨਵੀਂ ਦਿੱਲੀ: ਦਿੱਲੀ ਅਦਾਲਤ ਛੇ ਮਹਿਲਾ ਪਹਿਲਵਾਨਾਂ ਵੱਲੋਂ ਦਾਇਰ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ 10 ਮਈ ਨੂੰ ਆਪਣਾ ਫ਼ੈਸਲਾ ਸੁਣਾ ਸਕਦੀ ਹੈ। ਵਧੀਕ ਮੁੱਖ ਮੈਟਰੋਪੋਲਿਟਨ ਮੈਜਿਸਟਰੇਟ (ਏਸੀਐੱਮਐੱਮ) ਪ੍ਰਿਯੰਕਾ ਰਾਜਪੂਤ ਨੇ ਅੱਜ ਹੁਕਮ ਸੁਣਾਉਣਾ ਸੀ ਪਰ ਉਨ੍ਹਾਂ ਇਹ ਕਹਿੰਦਿਆਂ ਇਸ ਨੂੰ ਟਾਲ ਦਿੱਤਾ ਕਿ ਹੁਕਮਾਂ ਵਿੱਚ ਸੁਧਾਰ ਦੀ ਲੋੜ ਹੈ। ਜੱਜ ਨੇ ਇਸ ਤੋਂ ਪਹਿਲਾਂ ਬ੍ਰਿਜ ਭੂਸ਼ਣ ਵੱਲੋਂ ਦਾਇਰ ਅਰਜ਼ੀ ਰੱਦ ਕਰ ਦਿੱਤੀ ਸੀ ਜਿਸ ਵਿੱਚ ਦੋਸ਼ਾਂ ’ਤੇ ਹੋਰ ਦਲੀਲਾਂ ਦੇਣ ਅਤੇ ਜਾਂਚ ਲਈ ਸਮਾਂ ਮੰਗਿਆ ਗਿਆ ਸੀ। -ਪੀਟੀਆਈ