ਨਵੀਂ ਦਿੱਲੀ, 28 ਜੂਨਸੁਪਰੀਮ ਕੋਰਟ ਨੇ ਤਹਿਲਕਾ ਦੇ ਸੰਪਾਦਕ ਤਰੁਣ ਤੇਜਪਾਲ ਨਾਲ ਜੁੜੇ ਮਾਮਲੇ ਵਿੱਚ ਸੁਣਵਾਈ ਲਈ ਸਮਾਂ ਸੀਮਾ ਵਧਾਉਣ ਦੀ ਪਟੀਸ਼ਨ ਸੋਮਵਾਰ ਨੂੰ ਬੰਦ ਕਰ ਦਿੱਤੀ। ਉੱਚ ਅਦਾਲਤ ਨੇ ਕਿਹਾ ਕਿ ਗੋਵਾ ਦੀ ਹੇਠਲੀ ਅਦਾਲਤ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਬਰੀ ਕਰ ਚੁੱਕੀ ਹੈ ਤੇ ਮਾਮਲੇ ਦੀ ਸੁਣਵਾਈ ਪੂਰੀ ਕਰ ਚੁੱਕੀ ਹੈ। ਗੋਵਾ ਦੀ ਇਕ ਅਦਾਲਤ ਨੇ 21 ਮਈ ਨੂੰ ਤੇਜਪਾਲ ਨੂੰ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬਰੀ ਕਰ ਦਿੱਤਾ ਸੀ। ਤੇਜਪਾਲ ਦੀ ਮਹਿਲਾ ਸਹਿਯੋਗੀ ਨੇ ਨਵੰਬਰ 2013 ਵਿੱਚ ਗੋਵਾ ਦੇ ਇਕ ਹੋਟਲ ਵਿੱਚ ਉਸ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਸੀ। ਗੋਵਾ ਸਰਕਾਰ ਨੇ ਵੀ ਸੁਪਰੀਮ ਕੋਰਟ ਵਿੱਚ ਸੁਣਵਾਈ ਪੂਰੀ ਕਰਨ ਲਈ ਸਮਾਂ ਵਧਾਉਣ ਦੀ ਅਪੀਲ ਕੀਤੀ ਸੀ। ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਵਿਨੀਤ ਸਰਨ ਅਤੇ ਜਸਟਿਸ ਐਮ ਆਰ ਸ਼ਾਹ ਦੀ ਬੈਂਚ ਨੇ ਕੇਸ ਬੰਦ ਕਰਦਿਆਂ ਕਿਹਾ, ‘‘ਸੁਣਵਾਈ ਪੂਰੀ ਹੋ ਚੁੱਕੀ ਹੈ, ਹੁਣ ਆਦੇਸ਼ ਦੀ ਲੋੜ ਨਹੀਂ ਹੈ। ’’-ਏਜੰਸੀ