ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਸ਼ਿਦ ਦੀ ਪੱਕੀ ਜ਼ਮਾਨਤ ਬਾਰੇ ਅਦਾਲਤ ਅੱਜ ਸੁਣਾ ਸਕਦੀ ਹੈ ਫੈ਼ਸਲਾ

ਨਵੀਂ ਦਿੱਲੀ, 19 ਨਵੰਬਰ ਦਿੱਲੀ ਦੀ ਅਦਾਲਤ ਵੱਲੋਂ ਅਤਿਵਾਦ ਫੰਡਿੰਗ ਮਾਮਲੇ ਵਿੱਚ ਜੰਮੂ ਕਸ਼ਮੀਰ ਤੋਂ ਲੋਕ ਸਭਾ ਮੈਂਬਰ ਇੰਜਨੀਅਰ ਰਾਸ਼ਿਦ ਦੀ ਰੈਗੂਲਰ ਜ਼ਮਾਨਤ ਸਬੰਧੀ ਅਰਜ਼ੀ ’ਤੇ ਫੈਸਲਾ ਬੁੱਧਵਾਰ ਨੂੰ ਸੁਣਾਏ ਜਾਣ ਦੀ ਆਸ ਹੈ। ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ,...
Advertisement

ਨਵੀਂ ਦਿੱਲੀ, 19 ਨਵੰਬਰ

ਦਿੱਲੀ ਦੀ ਅਦਾਲਤ ਵੱਲੋਂ ਅਤਿਵਾਦ ਫੰਡਿੰਗ ਮਾਮਲੇ ਵਿੱਚ ਜੰਮੂ ਕਸ਼ਮੀਰ ਤੋਂ ਲੋਕ ਸਭਾ ਮੈਂਬਰ ਇੰਜਨੀਅਰ ਰਾਸ਼ਿਦ ਦੀ ਰੈਗੂਲਰ ਜ਼ਮਾਨਤ ਸਬੰਧੀ ਅਰਜ਼ੀ ’ਤੇ ਫੈਸਲਾ ਬੁੱਧਵਾਰ ਨੂੰ ਸੁਣਾਏ ਜਾਣ ਦੀ ਆਸ ਹੈ। ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ, ਜਿਨ੍ਹਾਂ ਵੱਲੋਂ ਅੱਜ ਫੈਸਲਾ ਸੁਣਾਇਆ ਜਾਣਾ ਸੀ, ਨੇ ਮਾਮਲਾ 20 ਨਵੰਬਰ ਲਈ ਮੁਲਤਵੀ ਕਰ ਦਿੱਤਾ। ਹੁਣ ਜੱਜ ਵੱਲੋਂ ਬੁੱਧਵਾਰ ਨੂੰ ਇਹ ਫੈਸਲਾ ਵੀ ਸੁਣਾਇਆ ਜਾਣਾ ਹੈ ਕਿ ਰਾਸ਼ਿਦ ਦਾ ਮਾਮਲਾ ਐੱਮਪੀ/ਐੱਮਐੱਲਏ ਅਦਾਲਤ ਵਿੱਚ ਤਬਦੀਲ ਕੀਤਾ ਜਾਵੇ ਜਾਂ ਨਾ। ਜੱਜ ਨੇ ਪਹਿਲਾਂ ਕਿਹਾ ਸੀ ਕਿ ਇਹ ਮਾਮਲਾ ਕਾਨੂੰਨਸਾਜ਼ਾਂ ਲਈ ਕਾਇਮ ਕੀਤੀ ਗਈ ਵਿਸ਼ੇਸ਼ ਅਦਾਲਤ ਕੋਲ ਜਾ ਸਕਦਾ ਹੈ ਕਿਉਂਕਿ ਹੁਣ ਰਾਸ਼ਿਦ ਵੀ ਸੰਸਦ ਮੈਂਬਰ ਹੈ। ਰਾਸ਼ਿਦ ਬਾਰਾਂਮੂਲਾ ਤੋਂ ਸੰਸਦ ਮੈਂਬਰ ਹਨ। -ਪੀਟੀਆਈ

Advertisement

Advertisement