ਧਰਮਸ਼ਾਲਾ (ਹਿਮਾਚਲ ਪ੍ਰਦੇਸ਼), 6 ਮਾਰਚ
ਤਿੱਬਤੀ ਅਧਿਆਤਮਕ ਗੁਰੂ ਦਲਾਈ ਲਾਮਾ ਨੇ ਅੱਜ ਸਵੇਰੇ ਇਥੇ ਹਸਪਤਾਲ ਵਿਚ ਕਰੋਨਾ ਵਾਇਰਸ ਤੋਂ ਬਚਾਅ ਲਈ ਟੀਕੇ ਦੀ ਪਹਿਲੀ ਖੁਰਾਕ ਲਈ। ਦਲਾਈ ਲਾਮਾ ਦੇ ਦਫ਼ਤਰ ਨੇ ਅਧਿਆਤਮਕ ਗੁਰੂ ਨੂੰ ਟੀਕੇ ਦੀ ਪਹਿਲੀ ਖੁਰਾਕ ਦਾ ਪ੍ਰਬੰਧ ਕਰਨ ਲਈ ਭਾਰਤ ਸਰਕਾਰ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਦਾ ਧੰਨਵਾਦ ਕੀਤਾ। ਟੀਕਾ ਲੈਣ ਤੋਂ ਬਾਅਦ ਦਲਾਈ ਲਾਮਾ ਨੇ ਲੋਕਾਂ ਨੂੰ ਅੱਗੇ ਆ ਕੇ ਇਹ ਟੀਕਾ ਲਗਵਾਉਣ ਦੀ ਅਪੀਲ ਕੀਤੀ।