ਨਵੀਂ ਦਿੱਲੀ, 3 ਅਗਸਤ
ਰਾਜ ਸਭਾ ਮੈਂਬਰ ਅਮਰ ਸਿੰਘ ਦਾ ਅੱਜ ਇਥੋਂ ਦੇ ਛੱਤਰਪੁਰ ਸ਼ਮਸ਼ਾਨਘਾਟ ’ਚ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ’ਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀਆਂ ਦੋਵੇਂ ਧੀਆਂ ਨੇ ਚਿਖਾ ਨੂੰ ਅਗਨੀ ਦਿਖਾਈ। ਇਸ ਮੌਕੇ ਉਨ੍ਹਾਂ ਦੀ ਪਤਨੀ ਪੰਕਜਾ ਵੀ ਹਾਜ਼ਰ ਸਨ। 64 ਵਰ੍ਹਿਆਂ ਦੇ ਆਗੂ ਅਮਰ ਸਿੰਘ ਦਾ ਸ਼ਨਿਚਰਵਾਰ ਨੂੰ ਸਿੰਗਾਪੁਰ ਦੇ ਹਸਪਤਾਲ ’ਚ ਦੇਹਾਂਤ ਹੋ ਗਿਆ ਸੀ ਜਿਥੇ ਉਹ ਪਿਛਲੇ ਛੇ ਮਹੀਨਿਆਂ ਤੋਂ ਗੁਰਦੇ ਦੇ ਰੋਗ ਦਾ ਇਲਾਜ ਕਰਵਾ ਰਹੇ ਸਨ। ਉਨ੍ਹਾਂ ਦੀ ਦੇਹ ਐਤਵਾਰ ਸ਼ਾਮ ਇਥੇ ਲਿਆਂਦੀ ਗਈ ਸੀ। ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਆਗੂ ਜਿਓਤਿਰਾਦਿੱਤਿਆ ਸਿੰਧੀਆ ਅਤੇ ਜੈ ਪ੍ਰਦਾ ਨੇ ਛੱਤਰਪੁਰ ਫਾਰਮ ਹਾਊਸ ’ਤੇ ਸਮਾਜਵਾਦੀ ਪਾਰਟੀ ਦੇ ਸਾਬਕਾ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ।
-ਪੀਟੀਆਈ