ਗੁਹਾਟੀ, 14 ਜਨਵਰੀ
ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ ਵਿੱਚ ਬੀਕਾਨੇਰ-ਗੁਹਾਟੀ ਐਕਸਪ੍ਰੈੱਸ ਰੇਲਗੱਡੀ ਦੇ 12 ਡੱਬੇ ਪਟੜੀ ਤੋਂ ਲਹਿਣ ਕਾਰਨ ਹਾਦਸੇ ਵਿੱਚ ਮਰਨ ਵਾਲਿਆਂਦੀ ਗਿਣਤੀ 9 ਹੋ ਗਈ ਹੈ। ਉੱਤਰ ਪੂਰਬ ਫਰੰਟੀਅਰ ਰੇਲਵੇ (ਐੱਨਐੱਫਆਰ) ਦੇ ਬੁਲਾਰੇ ਨੇ ਦੱਸਿਆ ਕਿ ਤਿੰਨਾਂ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ।