ਨਵੀਂ ਦਿੱਲੀ, 21 ਨਵੰਬਰ
ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਸਬੰਧੀ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤੱਕ ਵਧਾ ਦਿੱਤੀ ਹੈ। ਫਰਵਰੀ 2023 ਵਿੱਚ ਸਿਸੋਦੀਆ ਨੂੰ ਦਿੱਲੀ ਦੀ ਨਵੀਂ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਲਈ ਸੀਬੀਆਈ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।