ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਗਾਤਰੇ ਸਣੇ ਸਫ਼ਰ ਕਰਨ ਦੀ ਇਜਾਜ਼ਤ ਖ਼ਿਲਾਫ਼ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਕੇਂਦਰ ਤੋਂ ਜੁਆਬ ਮੰਗਿਆ : The Tribune India

ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਗਾਤਰੇ ਸਣੇ ਸਫ਼ਰ ਕਰਨ ਦੀ ਇਜਾਜ਼ਤ ਖ਼ਿਲਾਫ਼ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਕੇਂਦਰ ਤੋਂ ਜੁਆਬ ਮੰਗਿਆ

ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਗਾਤਰੇ ਸਣੇ ਸਫ਼ਰ ਕਰਨ ਦੀ ਇਜਾਜ਼ਤ ਖ਼ਿਲਾਫ਼ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਕੇਂਦਰ ਤੋਂ ਜੁਆਬ ਮੰਗਿਆ

ਨਵੀਂ ਦਿੱਲੀ, 18 ਅਗਸਤ

ਦਿੱਲੀ ਹਾਈ ਕੋਰਟ ਨੇ ਸਿੱਖਾਂ ਨੂੰ ਘਰੇਲੂ ਉਡਾਣਾਂ ਵਿੱਚ ਗਾਤਰੇ ਸਣੇ ਜਾਣ ਦੀ ਦਿੱਤੀ ਗਈ ਇਜਾਜ਼ਤ ਵਿਰੁੱਧ ਦਾਇਰ ਜਨਹਿੱਤ ਪਟੀਸ਼ਨ ’ਤੇ ਅੱਜ ਕੇਂਦਰ ਅਤੇ ਹੋਰ ਸਬੰਧਤ ਧਿਰਾਂ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਸਿਵਲ ਹਵਾਬਾਜ਼ੀ ਮੰਤਰਾਲੇ, ਗ੍ਰਹਿ ਮੰਤਰਾਲੇ, ਸ਼ਹਿਰੀ ਹਵਾਬਾਜ਼ੀ ਡਾਇਰੈਕਟਰ ਜਨਰਲ (ਡੀਜੀਸੀਏ) ਅਤੇ ਡੀਜੀ ਬਿਊਰੋ ਆਫ਼ ਸਿਵਲ ਐਵੀਏਸ਼ਨ ਸਕਿਓਰਿਟੀ ਨੂੰ ਨੋਟਿਸ ਜਾਰੀ ਕਰਦਿਆਂ ਇਸ ਮਾਮਲੇ ਨੂੰ 15 ਨਵੰਬਰ ਤੱਕ ਅੱਗੇ ਪਾ ਦਿੱਤਾ। ਅਦਾਲਤ ਨੇ ਅਧਿਕਾਰੀਆਂ ਨੂੰ ਅੱਠ ਹਫ਼ਤਿਆਂ ਦੇ ਅੰਦਰ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਡੀਜੀਸੀਏ ਵੱਲੋਂ 4 ਮਾਰਚ ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਕ ਘਰੇਲੂ ਉਡਾਣਾਂ ਵਿੱਚ 'ਗਾਤਰੇ ਨਾਲ ਸਿੱਖ ਸਫ਼ਰ ਕਰ ਸਕਦੇ ਹਨ। ਬਸ਼ਰਤੇ ਗਾਤਰੇ ਦੀ ਲੰਬਾਈ 15.24 ਸੈਂਟੀਮੀਟਰ (6 ਇੰਚ) ਤੋਂ ਵੱਧ ਨਾ ਹੋਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਰਾਜਪਾਲ ਤੇ ਪੰਜਾਬ ਸਰਕਾਰ ਦਰਮਿਆਨ ਖਿੱਚੋਤਾਣ ਰੁਕੀ; 27 ਸਤੰਬਰ ਨੂੰ ਸਵੇ...

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਸਲੇਮ ਟਾਬਰੀ ਨੇੜੇ ਸ਼ਗਨ ਬੀਕਾਨੇਰ ਸਵੀਟਸ ਬਾਹਰ ਵਾਪਰੀ ਘਟਨਾ

ਸ਼ਹਿਰ

View All