ਨਵੀਂ ਦਿੱਲੀ, 16 ਮਈ
ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਦੁਰਵਿਵਹਾਰ ਦੇ ਮਾਮਲੇ ਵਿਚ ਦਿੱਲੀ ਪੁਲੀਸ ਦੀ ਟੀਮ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੀ। ਵਧੀਕ ਪੁਲੀਸ ਕਮਿਸ਼ਨਰ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਟੀਮ ਘਟਨਾ ਬਾਰੇ ਜਾਣਕਾਰੀ ਹਾਸਲ ਕਰਨ ਲਈ ਮਾਲੀਵਾਲ ਦੇ ਘਰ ਗਈ। ਵਰਨਣਯੋਗ ਹੈ ਕਿ ਮਾਲੀਵਾਲ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ’ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ।