ਮੁੰਬਈ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ (72) ਨੂੰ ਕਾਲੇ ਧਨ ਨੂੰ ਸਫ਼ੈਦ ਬਣਾਉਣ ਦੇ ਕੇਸ ’ਚ ਨਵੇਂ ਸੰਮਨ ਜਾਰੀ ਕਰਦਿਆਂ 5 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਐੱਨਸੀਪੀ ਆਗੂ ਨੂੰ ਜਾਂਚ ਅਧਿਕਾਰੀਆਂ ਅੱਗੇ ਪੇਸ਼ ਹੋਣ ਲਈ ਤੀਜਾ ਨੋਟਿਸ ਜਾਰੀ ਕੀਤਾ ਗਿਆ ਹੈ। ਦੇਸ਼ਮੁਖ ਨੇ ਕੋਵਿਡ-19 ਅਤੇ ਆਪਣੀ ਸਿਹਤ ਦਾ ਬਹਾਨਾ ਬਣਾ ਕੇ ਪਹਿਲਾਂ ਭੇਜੇ ਗਏ ਦੋ ਸੰਮਨਾਂ ਨੂੰ ਦਰਕਿਨਾਰ ਕਰ ਦਿੱਤਾ ਸੀ। ਉਸ ਨੇ ਈਡੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਬਿਆਨ ਦਰਜ ਕਰਨ ਦੀ ਪੇਸ਼ਕਸ਼ ਕੀਤੀ ਸੀ। -ਪੀਟੀਆਈ