ਨਵੀਂ ਦਿੱਲੀ, 3 ਅਗਸਤ
ਐਡੀਟਰਜ਼ ਗਿਲਡ ਆਫ਼ ਇੰਡੀਆ ਨੇ ਸੁਪਰੀਮ ਕੋਰਟ ਪਹੁੰਚ ਕਰ ਕੇ ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਮੰਗੀ ਹੈ। ਗਿਲਡ ਨੇ ਪਟੀਸ਼ਨ ਦਾਇਰ ਕਰ ਕੇ ਇਸ ਮਾਮਲੇ ’ਚ ਐੱਸਆਈਟੀ (ਵਿਸ਼ੇਸ਼ ਜਾਂਚ ਟੀਮ) ਦਾ ਗਠਨ ਮੰਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤ ਵਿਚ ਇਜ਼ਰਾਇਲੀ ਸਾਫਟਵੇਅਰ ‘ਪੈਗਾਸਸ’ ਰਾਹੀਂ ਪੱਤਰਕਾਰਾਂ ਦੀ ਜਾਸੂਸੀ ਕਰਨ ਦੇ ਦੋਸ਼ ਲੱਗੇ ਹਨ। ਐਡੀਟਰਜ਼ ਗਿਲਡ ਨੇ ਨਾਲ ਹੀ ਕਿਹਾ ਹੈ ਕਿ ਐੱਸਆਈਟੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੀ ਜਾਂਚ ਕਰੇ। -ਏਜੰਸੀ