ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 13 ਸਤੰਬਰ
ਭਾਰਤੀ ਚੋਣ ਕਮਿਸ਼ਨ ਨੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਵਿਰੁੱਧ ਕਾਰਵਾਈ ਕਰਦਿਆਂ ਅਜਿਹੀਆਂ 86 ਪਾਰਟੀਆਂ ਨੂੰ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਹੈ ਜਿਨ੍ਹਾਂ ਦਾ ਕੋਈ ਆਧਾਰ ਨਹੀਂ ਸੀ। ਇਸ ਦੇ ਨਾਲ ਹੀ 253 ਹੋਰਨਾਂ ਪਾਰਟੀਆਂ ਨੂੰ ਕੋਈ ਸਿਆਸੀ ਸਰਗਰਮੀ ਨਾ ਹੋਣ ਕਾਰਨ ਬਾਹਰ ਦਾ ਰਾਹ ਦਿਖਾ ਦਿੱਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਚੋਣ ਨੇਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਪਾਰਟੀਆਂ ਦੀ ਗਿਣਤੀ ਹੁਣ 537 ਹੋ ਗਈ ਹੈ।