ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਚੋਣ ਕਮਿਸ਼ਨ ਵੱਲੋਂ ਦੋਵਾਂ ਸੂਬਿਆਂ ਦਾ ਦੌਰਾ ਕੀਤਾ ਜਾਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਭਲਕ ਤੋਂ ਹਿਮਾਚਲ ਦੇ ਤਿੰਨ ਦਿਨਾਂ ਦੇ ਦੌਰੇ ਉਤੇ ਜਾਣਗੇ। -ਪੀਟੀਆਈ