ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼੍ਰੋਮਣੀ ਕਮੇਟੀ ਦੀ ਮਨਜ਼ੂਰੀ ਬਿਨਾਂ ਰਿਲੀਜ਼ ਨਾ ਕੀਤੀ ਜਾਵੇ ਫ਼ਿਲਮ ‘ਐਮਰਜੈਂਸੀ’: ਚੰਨੀ

ਨਵੀਂ ਦਿੱਲੀ, 1 ਸਤੰਬਰ ਕਾਂਗਰਸ ਦੇ ਐੱਮਪੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਕਿਹਾ ਕਿ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਮਨਜ਼ੂਰੀ ਤੋਂ ਬਿਨਾਂ ਰਿਲੀਜ਼...
ਫ਼ਿਲਮ ‘ਐਮਰਜੈਂਸੀ’ ਦੇ ਇਕ ਦ੍ਰਿਸ਼ ਵਿਚ ਅਦਾਕਾਰਾ ਕੰਗਨਾ ਰਣੌਤ
Advertisement

ਨਵੀਂ ਦਿੱਲੀ, 1 ਸਤੰਬਰ

ਕਾਂਗਰਸ ਦੇ ਐੱਮਪੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਕਿਹਾ ਕਿ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਮਨਜ਼ੂਰੀ ਤੋਂ ਬਿਨਾਂ ਰਿਲੀਜ਼ ਨਹੀਂ ਕੀਤਾ ਜਾਣਾ ਚਾਹੀਦਾ।

Advertisement

ਇਸ ਖ਼ਬਰ ਏਜੰਸੀ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਭਾਈਚਾਰੇ ਦੀ ਨੁਮਾਇੰਦਾ ਸੰਸਥਾ ਹੈ ਅਤੇ ਫ਼ਿਲਮ ਵਿਚ ਸਿੱਖ ਇਤਿਹਾਸ ਦੀ ਕੀਤੀ ਗਈ ਪੇਸ਼ਕਾਰੀ ਨੂੰ ਲਾਜ਼ਮੀ ਤੌਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਘੋਖ ਕੇ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਹੀ ਫ਼ਿਲਮ ਨੂੰ ਰਿਲੀਜ਼ ਕੀਤਾ ਜਾਣਾ ਚਾਹੀਦਾ ਹੈ।

ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ

ਸ੍ਰੀ ਚੰਨੀ ਨੇ ਕਿਹਾ, ‘‘ਕੰਗਨਾ ਰਣੌਤ ਦੀ ਫ਼ਿਲਮ ਵਿਚ ਸਿੱਖ ਇਤਿਹਾਸ ਨੂੰ ਸਹੀ ਤਰੀਕੇ ਨਾਲ ਹੀ ਦਿਖਾਇਆ ਜਾਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਐੱਸਜੀਪੀਸੀ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ। ਉਸ ਦੀ ਮਨਜ਼ੂਰੀ ਤੋਂ ਬਿਨਾਂ ਫ਼ਿਲਮ ਰਿਲੀਜ਼ ਕੀਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।’’ -ਆਈਏਐੱਨਐੱਸ

Advertisement
Show comments