ਨਵੀਂ ਦਿੱਲੀ, 13 ਮਈ
ਮੌਸਮ ਵਿਭਾਗ ਨੇ ਦੱਸਿਆ ਹੈ ਕਿ ਦੱਖਣ-ਪੱਛਮੀ ਮੌਨਸੂਨ ਦਾ ਕੇਰਲ ਵਿੱਚ 27 ਮਈ ਤੱਕ ਪਹਿਲਾ ਮੀਂਹ ਪੈਣ ਦੀ ਸੰਭਾਵਨਾ ਹੈ। ਆਮ ਤੌਰ ’ਤੇ ਮੌਨਸੂਨ ਕੇਰਲ ਵਿਚ ਪਹਿਲੀ ਜੂਨ ਤਕ ਪੁੱਜਦੀ ਹੈ। ਇਸ ਸਾਲ ਕੇਰਲ ਵਿਚ ਦੱਖਣ-ਪੱਛਮੀ ਮੌਨਸੂਨ ਦੀ ਸ਼ੁਰੂਆਤ ਪਹਿਲਾਂ ਹੋਣ ਦੀ ਸੰਭਾਵਨਾ ਹੈ। ਦੱਖਣ-ਪੱਛਮੀ ਮੌਨਸੂਨ ਉਦੋਂ ਸ਼ੁਰੂ ਹੁੰਦੀ ਹੈ ਜਦੋਂ ਉੱਤਰ-ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿਚ ਤਾਪਮਾਨ ਖਾਸਾ ਵੱਧ ਜਾਂਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 15 ਮਈ ਤੱਕ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ’ਤੇ ਮੌਨਸੂਨ ਸ਼ੁਰੂ ਹੋਣ ਦੀ ਸੰਭਾਵਨਾ ਹੈ।