ਨਵੀਂ ਦਿੱਲੀ, 7 ਜੂਨ
ਦੇਸ਼ ਦੇ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਬੁਨਿਆਦ ਸਾਰੇ ਵਰਗਾਂ ਦੀ ਸਾਂਝ ਨਾਲ ਰੱਖੀ ਗਈ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦਾ ਸਿਧਾਂਤ ‘ਸਭ ਕਾ ਸਾਥ, ਸਭ ਕਾ ਵਿਕਾਸ, ਸਭ ਕਾ ਵਿਸ਼ਵਾਸ ਅਤੇ ਸਭ ਕਾ ਪ੍ਰਯਾਸ’ ਵੀ ਇਸ ’ਤੇ ਹੀ ਆਧਾਰਿਤ ਹੈ। ਨਾਇਡੂ ਨੇ ਕਤਰ ਦੀ ਰਾਜਧਾਨੀ ਦੋਹਾ ਦੇ ਇੱਕ ਸਮਾਗਮ ’ਚ ਇਹ ਦਾਅਵਾ ਅਜਿਹੇ ਸਮੇਂ ਕੀਤਾ ਹੈ ਜਦੋਂ ਪੈਗੰਬਰ ਮੁਹੰਮਦ ਖ਼ਿਲਾਫ਼ ਭਾਜਪਾ ਦੇ ਦੋ ਆਗੂਆਂ ਦੀਆਂ ਵਿਵਾਦਤ ਟਿੱਪਣੀਆਂ ਖ਼ਿਲਾਫ਼ ਭਾਰਤ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਅਤੇ ਕਈ ਮੁਸਲਿਮ ਦੇਸ਼ਾਂ ਵੱਲੋਂ ਵੀ ਇਨ੍ਹਾਂ ਦੀ ਨਿਖੇਧੀ ਕੀਤੀ ਜਾ ਰਹੀ ਹੈ। ਭਾਰਤ ਕੋਲ ਅਧਿਕਾਰਤ ਤੌਰ ’ਤੇ ਇਹ ਮੁੱਦਾ ਚੁੱਕਣ ਵਾਲਾ ਕਤਰ ਪਹਿਲਾ ਦੇਸ਼ ਸੀ। ਉਪ ਰਾਸ਼ਟਰਪਤੀ ਸਕੱਤਰੇਤ ਅਨੁਸਾਰ ਨਾਇਡੂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਬੁਨਿਆਦ ਸਾਰੇ ਵਰਗਾਂ ਦੀ ਸਾਂਝ ਨਾਲ ਰੱਖੀ ਗਈ ਹੈ। ਇਸ ਵਿੱਚ ਕਿਸੇ ਨਾਲ ਵੀ ਵਖਰੇਵਾਂ ਨਹੀਂ ਕੀਤਾ ਗਿਆ। ਮੌਜੂਦਾ ਮੋਦੀ ਸਰਕਾਰ ਵੀ ਇਸੇ ਸਿਧਾਂਤ ’ਤੇ ਚੱਲ ਰਹੀ ਹੈ, ਜੋ ‘ਸਭ ਕਾ ਸਾਥ, ਸਭ ਕਾ ਵਿਕਾਸ, ਸਭ ਕਾ ਵਿਸ਼ਵਾਸ ਅਤੇ ਸਭ ਕਾ ਪ੍ਰਯਾਸ’ ਉੱਤੇ ਭਰੋਸਾ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਸਾਰਿਆਂ ਦਾ ਧਿਆਨ ਰੱਖਦੀ ਹੈ। -ਪੀਟੀਆਈ