ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣਗੇ

ਕੁਰੂਕਸ਼ੇਤਰ: ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਗੜ੍ਹਵਾਲ ਖੇਤਰ ਵਿੱਚ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਇਸ ਸਾਲ 25 ਮਈ ਨੂੰ ਸੰਗਤ ਲਈ ਖੁੱਲ੍ਹਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਯਾਤਰਾ ਲਈ ਪਹਿਲਾ...
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ
Advertisement

ਕੁਰੂਕਸ਼ੇਤਰ: ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਗੜ੍ਹਵਾਲ ਖੇਤਰ ਵਿੱਚ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਇਸ ਸਾਲ 25 ਮਈ ਨੂੰ ਸੰਗਤ ਲਈ ਖੁੱਲ੍ਹਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਯਾਤਰਾ ਲਈ ਪਹਿਲਾ ਜਥਾ 22 ਮਈ ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਸੰਗਤ ਨੂੰ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਲਗਪਗ ਪੰਜ ਮਹੀਨੇ ਮਿਲਣਗੇ। ਉਨ੍ਹਾਂ ਕਿਹਾ ਕਿ ਹਰ ਸਾਲ ਵਾਂਗ ਫੌਜ ਦੇ ਜਵਾਨ ਯਾਤਰਾ ਤੋਂ ਪਹਿਲਾਂ ਅਪਰੈਲ ਵਿੱਚ ਬਰਫ਼ ਹਟਾਉਣ ਅਤੇ ਰਾਹ ਸਾਫ਼ ਕਰਨ ਦੀ ਸੇਵਾ ਸ਼ੁਰੂ ਕਰਨਗੇ। -ਪੱਤਰ ਪ੍ਰੇਰਕ

Advertisement
Advertisement
Show comments