ਨਵੀਂ ਦਿੱਲੀ, 17 ਜੂਨ
ਕੇਂਦਰ ਨੇ ਕੇਬਲ ਟੈਲੀਵੀਜ਼ਨ ਨੈਟਵਰਕ ਨਿਯਮਾਂ ਵਿਚ ਸੋਧ ਕਰਕੇ ਟੈਲੀਵਿਜ਼ਨ ਚੈਨਲਾਂ ਦੁਆਰਾ ਪ੍ਰਸਾਰਿਤ ਸਮੱਗਰੀ ਨਾਲ ਸਬੰਧਤ ਸ਼ਿਕਾਇਤਾਂ ਦੇ ਹੱਲ ਲਈ ਤਿੰਨ-ਪਰਤੀ ਕਾਨੂੰਨੀ ਢਾਂਚੇ ਦੀ ਵਿਵਸਥਾ ਕੀਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਵੀਰਵਾਰ ਨੂੰ ਇਕ ਅਧਿਕਾਰਤ ਗਜ਼ਟ ਵਿਚ ਕੇਬਲ ਟੈਲੀਵਿਜ਼ਨ ਨੈਟਵਰਕ (ਸੋਧ) ਨਿਯਮ, 2021 ਨੂੰ ਨੋਟੀਫਾਈ ਕੀਤਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕੇਰ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਕ ਬਿਆਨ ਵਿਚ ਮੰਤਰਾਲੇ ਨੇ ਕਿਹਾ ਕਿ ਕੇਬਲ ਟੈਲੀਵਿਜ਼ਨ ਨੈਟਵਰਕ ਨਿਯਮਾਂ ਵਿਚ ਕੀਤੀ ਸੋਧ ਪਾਰਦਰਸ਼ੀ ਢਾਂਚਾ ਮੁਹੱਈਆ ਕਰਾਉਣ ਲਈ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਲਾਭ ਮਿਲ ਸਕੇ। ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਪ੍ਰਸਾਰਣ ਕਰਨ ਵਾਲਿਆਂ ਦੀਆਂ ਸਵੈ-ਨਿਯੰਤ੍ਰਿਤ ਸੰਸਥਾਵਾਂ ਕੇਂਦਰ ਸਰਕਾਰ ਕੋਲ ਰਜਿਸਟਰ ਹੋਣਗੀਆਂ। -ਏਜੰਸੀ