ਵਿਭਾ ਸ਼ਰਮਾ
ਨਵੀਂ ਦਿੱਲੀ, 21 ਜੁਲਾਈ
ਇਥੇ ਜੰਤਰ-ਮੰਤਰ ’ਤੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਮੁੜ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਬਸ਼ਰਤੇ ਉਹ ਇਹ ਤਾਂ ਦੱਸਣ ਕਿ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਵਿਚਲੀ ਕਿਹੜੀ ਮੱਦ ’ਤੇ ਇਤਰਾਜ਼ ਹੈ। ਸ੍ਰੀ ਤੋਮਰ ਨੇ ਕਿਹਾ, “ਅੱਜ ਵੀ ਜੇ ਉਹ ਸਾਨੂੰ ਦੱਸਦੇ ਹਨ ਕਿ ਉਨ੍ਹਾਂ ਨੂੰ ਕਾਨੂੰਨਾਂ ਦੀ ਕਿਸ ਮੱਦ ਬਾਰੇ ਇਤਰਾਜ਼ ਹੈ ਅਸੀਂ ਉਸ ਬਾਰੇ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹਾਂ।” ਉਨ੍ਹਾਂ ਸੰਸਦ ਦੇ ਬਾਹਰ ਦਾਅਵਾ ਕੀਤਾ ਕਿ ਦੇਸ਼ ਗਵਾਹ ਹੈ ਕਿ ਕਾਨੂੰਨ ਕਿਸਾਨ ਪੱਖੀ ਹਨ ਅਤੇ ਸਾਰਿਆਂ ਦੇ ਹਿੱਤਾਂ ਵਿੱਚ ਹਨ।