ਅਹਿਮਦਾਬਾਦ, 28 ਜੁਲਾਈ
ਅਹਿਮਦਾਬਾਦ ਦੀ ਅਦਾਲਤ ਨੇ ਸਾਲ 2002 ਦੇ ਗੁਜਰਾਤ ਦੰਗਿਆਂ ਦੇ ਸਬੰਧ ਵਿੱਚ ਬੇਕਸੂਰ ਲੋਕਾਂ ਨੂੰ ਫਸਾਉਣ ਲਈ ਦਸਤਾਵੇਜ਼ਾਂ ’ਚ ਜਾਅਲਸਾਜ਼ੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਅਤੇ ਸਾਬਕਾ ਡੀਜੀਪੀ ਆਰਬੀ ਸ੍ਰੀਕੁਮਾਰ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਫ਼ੈਸਲਾ ਸੁਣਾ ਸਕਦੀ ਹੈ। ਦੋਵਾਂ ਨੇ ਮਾਮਲੇ ਦੀ ਜਾਂਚ ਲਈ ਕਾਇਮ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਲੋਂ ਲਾਏ ਦੋਸ਼ਾਂ ਤੋਂ ਇਨਕਾਰ ਕੀਤਾ ਹੈ।