DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਾਈ ਕੋਰਟ ਵੱਲੋਂ ਕੈਂਸਰ ਸਬੰਧੀ ਸਿੱਧੂ ਦੇ ਦਾਅਵੇ ਖ਼ਿਲਾਫ਼ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ

ਪ੍ਰਗਟਾਵੇ ਦੀ ਆਜ਼ਾਦੀ ਦਾ ਜਵਾਬ ਕਾਨੂੰਨੀ ਕਾਰਵਾਈ ਨਾਲ ਨਹੀਂ ਸਗੋਂ ਪ੍ਰਗਟਾਵੇ ਦੀ ਆਜ਼ਾਦੀ ਨਾਲ ਹੀ ਦੇਣ ਲਈ ਕਿਹਾ
  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 4 ਦਸੰਬਰ

ਦਿੱਲੀ ਹਾਈ ਕੋਰਟ ਨੇ ਅੱਜ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਉਸ ਦਾਅਵੇ ਖ਼ਿਲਾਫ਼ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸੀ ਕਿ ਕਿਸੇ ਇਲਾਜ ਸਦਕਾ ਉਨ੍ਹਾਂ ਦੀ ਪਤਨੀ ਨੂੰ ਚੌਥੀ ਸਟੇਜ ਦੇ ਕੈਂਸਰ ਨਾਲ ਲੜਨ ਵਿੱਚ ਮਦਦ ਮਿਲੀ ਹੈ। ਅਦਾਲਤ ਨੇ ਕਿਹਾ ਕਿ ਦੇਸ਼ ਵਿੱਚ ਅਜੇ ਵੀ ਪ੍ਰਗਟਾਵੇ ਦੀ ਆਜ਼ਾਦੀ ਹੈ। ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਨੇ ਕਿਹਾ ਕਿ ਸਾਬਕਾ ਕ੍ਰਿਕਟਰ ਨੇ ਸਿਰਫ਼ ਆਪਣੇ ਵਿਚਾਰ ਸਾਂਝੇ ਕੀਤੇ ਸਨ ਅਤੇ ਪਟੀਸ਼ਨਕਰਤਾ ਵੀ ਇਸ ’ਤੇ ਸਵਾਲ ਚੁੱਕਣ ਲਈ ਆਜ਼ਾਦ ਹੈ।

Advertisement

ਬੈਂਚ ਨੇ ਕਿਹਾ, ‘ਉਹ ਬਸ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ। ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਦੇ ਦਾਅਵੇ ਦਾ ਜਵਾਬ ਦਿਓ। ਪ੍ਰਗਟਾਵੇ ਦੀ ਆਜ਼ਾਦੀ ਦਾ ਜਵਾਬ ਪ੍ਰਗਟਾਵੇ ਦੀ ਆਜ਼ਾਦੀ ਨਾਲ ਦਿਓ, ਨਾ ਕਿ ਕਾਨੂੰਨੀ ਕਾਰਵਾਈ ਜਾਂ ਅਪਮਾਨ ਦੇ ਡਰੋਂ ਉਨ੍ਹਾਂ ਦੀ ਬੋਲਣ ਦੀ ਆਜ਼ਾਦੀ ਨੂੰ ਰੋਕ ਕੇ। ਇਸ ਦੇਸ਼ ਵਿਚ ਅਜੇ ਵੀ ਬੋਲਣ ਦੀ ਆਜ਼ਾਦੀ ਹੈ।’ ਬੈਂਚ ਨੇ ਕਿਹਾ, ‘ਤੁਸੀਂ ਇਹ ਨਹੀਂ ਕਹਿ ਸਕਦੇ ਕਿ ਪ੍ਰਗਟਾਵੇ ਦੀ ਆਜ਼ਾਦੀ ’ਤੇ ਰੋਕ ਲਾ ਦਿੱਤੀ ਜਾਵੇ। ਤੁਸੀਂ ਉਨ੍ਹਾਂ ਦੇ ਦਾਅਵੇ ਦਾ ਜਵਾਬ ਦਿਓ। ਇਹ ਸਾਡਾ ਅਧਿਕਾਰ ਖੇਤਰ ਨਹੀਂ ਹੈ। ਜੇ ਤੁਸੀਂ ਉਨ੍ਹਾਂ ਦੇ ਵਿਚਾਰਾਂ ਨਾਲ ਸਹਿਮਤ ਨਹੀਂ ਹੋ ਤਾਂ ਉਨ੍ਹਾਂ ਦੀ ਗੱਲ ਨਾ ਸੁਣੋ। ਕੁੱਝ ਕਿਤਾਬਾਂ ਤੁਹਾਨੂੰ ਨਹੀਂ ਪਸੰਦ ਤਾਂ ਨਾ ਪੜ੍ਹੋ। ਤੁਹਾਨੂੰ ਇਹ ਪੜ੍ਹਨ ਨੂੰ ਕੌਣ ਕਹਿ ਰਿਹਾ ਹੈ? ਪ੍ਰਗਟਾਵੇ ਦੀ ਆਜ਼ਾਦੀ ਦਾ ਮਤਲਬ ਇਹ ਨਹੀਂ ਹੈ ਕਿ ਉਨ੍ਹਾਂ ਨੂੰ ਅਦਾਲਤ ਵਿਚ ਲਿਆ ਕੇ ਅਤੇ ਮਾਣਹਾਨੀ ਦੇ ਡਰ ਤੋਂ ਰੋਕ ਦਿੱਤਾ ਜਾਵੇ।’ -ਪੀਟੀਆਈ

Advertisement
×