ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਸੰਸਦੀ ਕਮੇਟੀਆਂ (ਲੋਕ ਸਭਾ ਤੇ ਰਾਜ ਸਭਾ) ਨਾਲ ਰਾਬਤਾ ਕਰ ਕੇ ਸੀਏਏ (ਨਾਗਰਿਕਤਾ ਸੋਧ ਐਕਟ) ਦੇ ਨਿਯਮ ਤੈਅ ਕਰਨ ਲਈ ਹੋਰ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ ਇਸ ਕਾਨੂੰਨ ਦੁਆਰਾ ਮੋਦੀ ਸਰਕਾਰ ਬੰਗਲਾਦੇਸ਼, ਪਾਕਿਸਤਾਨ ਤੇ ਅਫ਼ਗਾਨਿਸਤਾਨ ਦੇ ਗ਼ੈਰ-ਮੁਸਲਿਮ ਅਵਾਸੀਆਂ ਨੂੰ ਭਾਰਤੀ ਨਾਗਰਿਕਤਾ ਦੇਣਾ ਚਾਹੁੰਦੀ ਹੈ। ਇਹ ਐਕਟ ਸੰਸਦ ਨੇ 11 ਦਸੰਬਰ, 2019 ਵਿਚ ਪਾਸ ਕਰ ਦਿੱਤਾ ਸੀ। ਮਗਰੋਂ ਇਸ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਵੀ ਮਿਲ ਗਈ ਸੀ। ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ। -ਪੀਟੀਆਈ