
ਚੇਨਈ, 26 ਮਈ
ਆਮਦਨ ਕਰ ਅਧਿਕਾਰੀਆਂ ਨੇ ਅੱਜ ਤਾਮਿਲਨਾਡੂ ਦੇ ਬਿਜਲੀ ਮੰਤਰੀ ਵੀ ਸੇਂਥਿਲ ਬਾਲਾਜੀ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਕਰੂਰ ਤੇ ਕੋਇੰਬਟੂਰ ਸਮੇਤ ਕਈ ਸ਼ਹਿਰਾਂ 'ਚ ਮੰਤਰੀ ਨਾਲ ਕਥਿਤ ਤੌਰ 'ਤੇ ਜੁੜੇ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਮਦਨ ਕਰ ਵਿਭਾਗ ਦੇ ਅਧਿਕਾਰੀ ਮੰਤਰੀ ਦੇ ਕਰੀਬੀ ਰਿਸ਼ਤੇਦਾਰਾਂ ਅਤੇ ਕੁਝ ਠੇਕੇਦਾਰਾਂ ਦੇ ਘਰਾਂ 'ਤੇ ਛਾਪੇਮਾਰੀ ਕਰ ਰਹੇ ਹਨ। ਕਰੂਰ ਤੋਂ ਸੀਨੀਅਰ ਦ੍ਰਵਿੜ ਮੁਨੇਤਰ ਕੜਗਮ ਨੇਤਾ ਬਾਲਾਜੀ ਕੋਲ ਆਬਕਾਰੀ ਵਿਭਾਗ ਦਾ ਚਾਰਜ ਵੀ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ