ਕੰਟਰੋਲ ਰੇਖਾ ’ਤੇ ਘੁਸਪੈਠ ਨਾਕਾਮ, ਦੋ ਅਤਿਵਾਦੀ ਮਾਰੇ

ਕੰਟਰੋਲ ਰੇਖਾ ’ਤੇ ਘੁਸਪੈਠ ਨਾਕਾਮ, ਦੋ ਅਤਿਵਾਦੀ ਮਾਰੇ

ਸ੍ਰੀਨਗਰ, 11 ਜੁਲਾਈ

ਜੰਮੂ-ਕਸ਼ਮੀਰ ਦੇ ਨੌਗਾਮ ਸੈਕਟਰ ਵਿਚ ਸੁਰੱਖਿਆ ਦਸਤਿਆਂ ਨੇ ਅੱਜ ਕੰਟਰੋਲ ਰੇਖਾ (ਐੱਲਓਸੀ) ਨੇੜੇ ਘੁਸਪੈਠ ਦੀ ਕੋਸ਼ਿਸ਼ ਕਰਦੇ ਦੋ ਅਤਿਵਾਦੀਆਂ ਨੂੰ ਮਾਰ ਦਿੱਤਾ। ਰੱਖਿਆ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ ਕਿ ਅੱਜ ਸਵੇਰੇ ਫੌਜੀਆਂ ਨੇ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਨੌਗਾਮ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਸ਼ੱਕੀ ਗਤੀਵਿਧੀਆਂ ਵੇਖੀਆਂ। ਉਨ੍ਹਾਂ ਕਿਹਾ ਕਿ ਜਵਾਨਾਂ ਨੇ ਤੇਜ਼ੀ ਨਾਲ ਕਾਰਵਾਈ ਕੀਤੀ, ਦੋ ਅਤਿਵਾਦੀ ਮਾਰੇ ਗਏ। ਮੌਕੇ ਤੋਂ ਦੋ ਏਕੇ 47 ਰਾਈਫਲਾਂ ਅਤੇ ਹੋਰ ਗੋਲਾਬਾਰੂਦ ਬਰਾਮਦ ਹੋਇਆ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All